ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ    ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ    ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ    ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ    ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ    ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ    'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ    ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ    MP ਅਮ੍ਰਿਤਪਾਲ ਆ ਰਿਹਾ ਪੰਜਾਬ    "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ   
ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ
January 29, 2025
-

ਚੰਡੀਗੜ੍ਹ, 29 ਜਨਵਰੀ-

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 14 ਤੋਂ 28 ਫਰਵਰੀ 2025 ਤੱਕ ਵੱਖ-ਵੱਖ ਤਰੀਕਾਂ ਨੂੰ ਵੱਖ-ਵੱਖ ਥਾਵਾਂ ਵਿਖੇ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੀਆਂ ਟੀਮਾਂ ਲਈ ਟਰਾਇਲ 3 ਫਰਵਰੀ ਨੂੰ ਸਵੇਰੇ 11 ਵਜੇ ਹੋਣਗੇ। ਹਾਕੀ ਟੀਮਾਂ ਦੀ ਚੋਣ ਲਈ ਟਰਾਇਲ ਸੁਰਜੀਤ ਹਾਕੀ ਸਟੇਡੀਅਮ ਜਲੰਧਰ, ਕੁਸ਼ਤੀ ਦੇ ਟਰਾਇਲ ਨਹਿਰੂ ਸਟੇਡੀਅਮ ਫ਼ਰੀਦਕੋਟ ਤੇ ਵਾਲੀਬਾਲ ਟੀਮਾਂ ਦੀ ਚੋਣ ਲਈ ਟਰਾਇਲ ਮਲਟੀਪਰਪਜ਼ ਖੇਡ ਸਟੇਡੀਅਮ ਸੈਕਟਰ 63 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਹੋਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

-------------

Powered by Froala Editor


Recommended News
Most Read
Just Now