*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗ਼ਾਜ਼*    *ਹਰ ਸਫ਼ਲ ਨਸ਼ਾ ਮੁਕਤੀ ਦੀ ਸ਼ੁਰੂਆਤ ਪਰਿਵਾਰ ਦੇ ਸਾਥ ਨਾਲ ਹੁੰਦੀ ਹੈ; ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਵਿੱਚ ਔਰਤਾਂ ਬਣ ਰਹੀਆਂ ਹਨ ਅਸਲ ਬਦਲਾਅ ਦਾ ਜ਼ਰੀਆ: ਡਾ. ਬਲਬੀਰ ਸਿੰਘ*    ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ    *ਭਗਵੰਤ ਮਾਨ ਸਰਕਾਰ ਵੱਲੋਂ ਬਿਨਾਂ ਇਲਾਜ ਦੇ ਖ਼ਰਚ ਦਾ ਬੋਝ ਪਾਏ ਮਿਆਰੀ ਕੈਂਸਰ ਇਲਾਜ ਬਣਾਇਆ ਜਾ ਰਿਹੈ ਯਕੀਨੀ : ਡਾ. ਬਲਬੀਰ ਸਿੰਘ*    -'ਕੈਸ਼ਲੈਸ ਇਲਾਜ ਦੌਰਾਨ ਮਰੀਜਾਂ ਤੋਂ ਪੈਸੇ ਮੰਗਣ ਵਾਲੇ ਹਸਪਤਾਲ ਦੀ ਸੂਚਨਾ 104 'ਤੇ ਦੇਣ ਲੋਕ'    *•8ਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ; 9ਵੀਂ ਅਤੇ 10ਵੀਂ ਜਮਾਤ ਕੋਲ ਅਗਲੇ ਸੈਸ਼ਨ ਤੱਕ ਦਾ ਮਿਲਿਆ ਸਮਾਂ: ਬੈਂਸ*    *ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ*    ਜਾਰੀ* *ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ*    ਟੂੰ-ਟੂੰ ਸਕੀਮ ਨੂੰ ਝਟਕਾ ਰਕਮ ਜਾਰੀ ਕਰਨ ਤੇ ਹਾਈਕੋਰਟ ਨੇ ਫਿਲਹਾਲ ਲਾਈ ਰੋਕ ..!    *ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ*   
ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਸ਼ੁਰੂ
February 3, 2025
-

ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਪੰਜਾਬ ਜੇਲ੍ਹ ਓਲੰਪਿਕ ਦੇ ਜ਼ੋਨਲ ਮੈਚਾਂ ਦਾ ਉਦਘਾਟਨ ਕੀਤਾ

ਪਟਿਆਲਾ, 3 ਫਰਵਰੀ:

ਪੰਜਾਬ ਜੇਲ੍ਹ ਓਲੰਪਿਕ 2025 ਦੇ 9 ਫਰਵਰੀ ਤੱਕ ਹੋਣ ਵਾਲੇ ਜ਼ੋਨਲ ਮੈਚ ਅੱਜ ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਸ਼ੁਰੂ ਹੋਏ। ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਅਤੇ ਭਾਗ ਲੈਣ ਵਾਲੇ ਕੈਦੀ ਖਿਡਾਰੀਆਂ ਨਾਲ ਜਾਣ ਪਛਾਣ ਕਰਦਿਆਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਬੰਦੀਆਂ ਦੀ ਹੌਂਸਲਾ ਅਫਜਾਈ ਕੀਤੀ।

ਵਰੁਣ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਕੇਂਦਰੀ ਜੇਲ੍ਹ ਪਟਿਆਲਾ, ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ, ਜ਼ਿਲ੍ਹਾ ਜੇਲ੍ਹ ਰੂਪਨਗਰ, ਜ਼ਿਲ੍ਹਾ ਜੇਲ੍ਹ ਸੰਗਰੂਰ, ਨਵੀਂ ਜੇਲ੍ਹ ਨਾਭਾ ਅਤੇ ਸਬ ਜੇਲ੍ਹ ਮਲੇਰਕੋਟਲਾ ਦੇ ਕੈਦੀ ਹਿੱਸਾ ਲੈ ਰਹੇ ਹਨ।

ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ, ਪੰਜਾਬ ਦੀਆਂ ਜੇਲ੍ਹਾਂ ਦੇ ਕੈਦੀ ਰੱਸਾਕਸ਼ੀ, ਵਾਲੀਬਾਲ, ਬੈਡਮਿੰਟਨ, ਐਥਲੈਟਿਕਸ (100 ਮੀਟਰ, 400 ਮੀਟਰ, ਲੰਬੀ ਛਾਲ), ਅਤੇ ਕਬੱਡੀ ਸਮੇਤ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।ਉਨ੍ਹਾਂ ਦੱਸਿਆ ਕਿ ਜੋਨਲ ਖੇਡਾਂ ਦੇ ਜੇਤੂ ਸ਼ਾਨਦਾਰ ਖਿਡਾਰੀ 15-16 ਮਾਰਚ ਨੂੰ ਹੋਣ ਵਾਲੀਆਂ ਅੰਤਰ-ਜ਼ੋਨਲ ਪੰਜਾਬ ਜੇਲ੍ਹ ਓਲੰਪਿਕ ਖੇਡਾਂ 2025 ਲਈ ਕੁਆਲੀਫਾਈ ਕਰਨਗੇ।

ਜੇਲ ਸੁਪਰਡੈਂਟ ਨੇ ਹੋਰ ਦੱਸਿਆ ਕਿ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ ਜੇਲ ਮੁਲਾਜ਼ਮਾਂ ਲਈ ਸਰਟੀਫਿਕੇਟ ਤੇ ਨਗਦ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ।

ਜੇਲ ਸੁਪਰਡੈਂਟ ਨੇ ਅੱਗੇ ਦੱਸਿਆ ਕਿ ਕੈਦੀਆਂ ਦੇ ਪੁਨਰਵਾਸ ਅਤੇ ਸਮਾਜ ਵਿੱਚ ਮੁੜ ਏਕੀਕਰਨ ਨੂੰ ਵਧਾਉਣ ਲਈ ਪੰਜਾਬ ਸਰਕਾਰ ਨੇ ਕੈਦੀਆਂ ਲਈ ਕਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤੇ ਹਨ। ਇਸ ਤਹਿਤ ਪੁਰਸ਼ ਕੈਦੀਆਂ ਲਈ ਪਲੰਬਿੰਗ ਕੋਰਸ ਸ਼ੁਰੂ ਕੀਤਾ ਗਿਆ ਹੈ, ਜਦੋਂ ਕਿ ਮਹਿਲਾ ਕੈਦੀਆਂ ਨੂੰ ਸਿਲਾਈ ਦੀ ਸਿਖਲਾਈ ਦਿੱਤੀ ਜਾ ਰਹੀ ਹੈ।

Powered by Froala Editor


Recommended News
Most Read
Just Now