ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ    ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ    ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ    'ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ    ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ    ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ    ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ    ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ   
ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ
December 25, 2025
-

ਚੰਡੀਗੜ੍ਹ, 25 ਦਸੰਬਰ:

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 12 ਤੋਂ 16 ਜਨਵਰੀ, 2026 ਤੱਕ ਟੇਬਲ ਟੈਨਿਸ ਹਾਲ, ਸੈਕਟਰ-23, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 31 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ। 

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

-----

Powered by Froala Editor


Recommended News
Most Read
Just Now