ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ    ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ 'ਤੇ 22 ਅਪ੍ਰੈਲ ਤੱਕ ਪਾਬੰਦੀ    ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ    ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ    ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ    ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ    10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ    ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ    ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ    ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ   
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਸਹਾਇਕ ਟਾਊਨ ਪਲਾਨਰ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ
September 10, 2024
-

ਪਟਿਆਲਾ, 10 ਸਤੰਬਰ: 

 ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਸ. ਜਤਿੰਦਰ ਸਿੰਘ ਔਲਖ ਨੇ ਦੱਸਿਆ ਹੈ ਕਿ ਕਮਿਸ਼ਨ ਨੇ ਅੱਜ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਅਸਿਸਟੈਂਟ ਟਾਊਨ ਪਲਾਨਰ (ਗਰੁੱਪ ਏ) ਦੀਆਂ 19 ਅਸਾਮੀਆਂ ਲਈ ਅੰਤਿਮ ਨਤੀਜੇ ਦਾ ਐਲਾਨ ਕੀਤਾ ਹੈ। ਇਨ੍ਹਾਂ ਅਸਾਮੀਆਂ ਲਈ ਕੁੱਲ 251 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ, ਜਿਨ੍ਹਾਂ ਵਿੱਚੋਂ 22 ਉਮੀਦਵਾਰਾਂ ਨੂੰ ਇੰਟਰਵਿਊ ਪੜਾਅ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਅੰਤਿਮ ਨਤੀਜੇ ਹੁਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ www.ppsc.gov.in 'ਤੇ ਅਪਲੋਡ ਕਰ ਦਿੱਤੇ ਗਏ ਹਨ।

 ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਇਹ ਵੀ ਦੱਸਿਆ ਕਿ ਪ੍ਰਿੰਸੀਪਲ (ਕਾਲਜ ਕਾਡਰ), ਅਸਿਸਟੈਂਟ ਇਲੈਕਟ੍ਰੀਕਲ ਇੰਸਪੈਕਟਰ, ਮੈਡੀਕਲ ਲੈਬ ਟੈਕਨਾਲੋਜੀ ਦੇ ਲੈਕਚਰਾਰ ਅਤੇ ਯੋਜਨਾ ਅਫ਼ਸਰਾਂ ਸਮੇਤ ਕਈ ਹੋਰ ਅਸਾਮੀਆਂ ਲਈ ਇੰਟਰਵਿਊ ਦਾ ਸਮਾਂ ਜਲਦੀ ਹੀ ਕਮਿਸ਼ਨ ਦੀ ਵੈੱਬਸਾਈਟ 'ਤੇ ਅਪਲੋਡ ਕੀਤਾ ਜਾਵੇਗਾ।

Powered by Froala Editor


Recommended News
Most Read
Just Now