ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ    ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ 'ਤੇ 22 ਅਪ੍ਰੈਲ ਤੱਕ ਪਾਬੰਦੀ    ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ    ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ    ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ    ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ    10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ    ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ    ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ    ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ   
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
January 3, 2025
-8-

ਚੰਡੀਗੜ੍ਹ, 3 ਜਨਵਰੀ

 ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3 ਕਲਰਕ ਸ਼ਾਮਲ ਹਨ।

ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਦੀ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਰਕਾਰ ਲਈ ਮਾਲੀਆ ਪੈਦਾ ਕਰਨ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੀ ਅਹਿਮ ਭੂਮਿਕਾ 'ਤੇ ਰੌਸ਼ਨੀ ਪਾਈ।

 ਵਿੱਤ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਾਲੀਆ ਉਗਰਾਹੀ ਵਧਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਕੰਮ ਵਿੱਚ ਇਮਾਨਦਾਰੀ ਅਤੇ ਲਗਨ ਦੇ ਉਚ-ਮਿਆਰਾਂ ਨੂੰ ਬਰਕਰਾਰ ਰੱਖਣ ਲਈ ਕਿਹਾ।

 ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੇ ਵਿਭਾਗਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਯਤਨਾਂ ਸਦਕਾ ਪੰਜਾਬ ਦੇ ਸਮੁੱਚੇ ਵਿਕਾਸ 'ਤੇ ਸਕਰਾਤਮਕ ਪ੍ਰਭਾਵ ਪਵੇਗਾ, ਜਿਸ ਨਾਲ ਇੱਥੋਂ ਦੇ ਨਾਗਰਿਕਾਂ ਦੇ ਸੁਨਹਿਰੇ ਭਵਿੱਖ ਲਈ ਰਾਹ ਪੱਧਰਾ ਹੋਵੇਗਾ।

Powered by Froala Editor

8


Recommended News
Most Read
Just Now