ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ   
ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ
February 4, 2025
-

ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 4 ਫਰਵਰੀ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਕਦਮ ਪੰਜਾਬ ਸਰਕਾਰ ਦੀ ਕਿਸਾਨ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ। 

ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨੂੰ ਖੇਤੀਬਾੜੀ ਵਿਭਾਗ ਦੇ ਅੰਕੜਾ ਵਿੰਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਕਰਮਚਾਰੀਆਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਤੋਂ ਜਸਵਿਪਨ ਕੰਬੋਜ, ਤਰਨ ਤਾਰਨ ਜ਼ਿਲ੍ਹੇ ਤੋਂ ਰਮਨਦੀਪ ਕੌਰ ਅਤੇ ਜਲੰਧਰ ਜ਼ਿਲ੍ਹੇ ਤੋਂ ਪਰਵਿੰਦਰ ਕੌਰ ਸ਼ਾਮਲ ਹਨ। ਇਨ੍ਹਾਂ ਨੂੰ ਭਵਿੱਖ ਲਈ ਸ਼ੁੱਭਇਛਾਵਾਂ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਲਈ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਹਿਯੋਗੀ ਮਾਹੌਲ ਸਿਰਜ ਕੇ, ਸਰਕਾਰ ਦਾ ਉਦੇਸ਼ ਖੇਤੀਬਾੜੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨ ਭਾਈਚਾਰੇ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਾਲੀਆਂ ਨੀਤੀਆਂ ਨੂੰ ਲਾਗੂ ਕਰਨਾ ਹੈ। 

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

Powered by Froala Editor


Recommended News
Most Read
Just Now