• ਦਰਜਾ ਚਾਰ ਦੇ 19 ਕਰਮਚਾਰੀਆਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ

• ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ " />

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ    ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ    ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ    CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ   
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
July 22, 2025
-

• ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ 326 ਵੈਟਰਨਰੀ ਅਫਸਰਾਂ ਸਮੇਤ 942 ਅਸਾਮੀਆਂ ‘ਤੇ ਹੋਈ ਭਰਤੀ

• ਦਰਜਾ ਚਾਰ ਦੇ 19 ਕਰਮਚਾਰੀਆਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ

• ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਅਤੇ ਪਦ-ਉੱਨਤ ਕਰਮਚਾਰੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 22 ਜੁਲਾਈ:

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਉਪਰੰਤ ਪਸ਼ੂ ਪਾਲਣ ਵਿਭਾਗ ਵਿੱਚ 326 ਵੈਟਰਨਰੀ ਅਫਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਗਰੁੱਪ ਸੀ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਗਈ ਹੈ। 

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਲਗਨ ਅਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਇਮਾਨਦਾਰੀ ਨਾਲ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਬੇਹੱਦ ਜ਼ਰੂਰੀ ਹੈ।

ਇਸ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਰਜਾ-4 ਦੇ 19 ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ ਦਿੱਤੀ ਗਈ ਹੈ।

ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Powered by Froala Editor


Recommended News
Most Read
Just Now